पंजाब

ਗੁ: ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਗੁ: ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਕੁੰਭੜਾ ਚੌਂਕ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ| ਇਸ ਦਿਨ ਚੌਂਕ ਨਾਲ ਲੱਗਦੀ ਖੁੱਲ੍ਹੀ ਜਗ੍ਹਾ ਤੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ| ਇਸ ਗੁਰਮਤਿ ਸਮਾਗਮ ਵਿੱਚ ਭਾਈ ਧਰਮ ਸਿੰਘ ਮਾਹੀ, ਭਾਈ ਅਮਨਦੀਪ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਦੇ ਜੱਥਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਸਮਾਗਮ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ| ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਸਨਮਾਨਤ ਹਸਤੀਆਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ| ਇਸ ਦੌਰਾਨ ਚਾਹ ਬਿਸਕੁੱਟ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ| ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕੁੰਭੜਾ ਚੌਂਕ ਵਿਖੇ ਬਹੁਤ ਦੁਰਘਟਨਾਵਾਂ ਹੁੰਦੀਆਂ ਸਨ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬੱਤ ਦੇ ਭਲੇ ਲਈ ਹਰ ਸਾਲ ਗੁਰਮਤਿ ਸਮਾਗਮ ਅਤੇ ਗੁਰੂ ਦੇ ਅਤੁੱਟ ਲੰਗਰ ਦਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੀਆਂ ਹਨ|

Click to comment

Leave a Reply

Your email address will not be published.

seven + seven =

Most Popular

To Top